Posts

ਭਗਵੰਤ ਮਾਨ ਨੇ ਰੁਜ਼ਗਾਰ ਦੇ ਨਵੇਂ ਰਾਹ ਖੋਲ ਕੇ ‘ਨਸ਼ੇ ਦੀਆਂ ਸਰਿੰਜਾਂ’ ਨੂੰ ‘ਟਿਫਨ ਬਾਕਸ’ ਵਿੱਚ ਬਦਲਣ ਦਾ ਲਿਆ ਅਹਿਦ

Image
‘ਲੋਕਮਤ ਅਖਬਾਰ’ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਕੀਤੀ ਸ਼ਿਰਕਤ ਨਾਗਪੁਰ, 8 ਮਈ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰੇਕ ਖੇਤਰ ਵਿੱਚ ਸਾਰੇ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਐਤਵਾਰ ਨੂੰ ਇੱਥੇ ਪ੍ਰਮੁੱਖ ਅਖਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੀ ਲਾਹਣਤ ਅਤੇ ਪ੍ਰਦੂਸ਼ਣ ਦੇ ਖਾਤਮੇ ਦੇ ਨਾਲ ਨਾਲ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੇ ਸੁਹਿਰਦ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਾਰਨ ਸੂਬਾ ਕਦੇ ਫੌਜ ਵਿੱਚ ਆਪਣੇ ਯੋਧਿਆਂ ਦੇ ਸੂਰਮਗਤੀ ਲਈ, ਖੇਡਾਂ ਵਿੱਚ ਮਰਹੂਮ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਮਿੱਠੇ- ਸ਼ੀਰੇ ਪਾਣੀ ਲਈ ਜਾਣਿਆ ਜਾਂਦਾ ਪੰਜਾਬ ਬਹੁਤ ਪੱਛੜ ਗਿਆ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਬਹੁਤ ਪੈਰ ਪਸਾਰੇ ਹਨ, ਪਰ ਸਾਡੀ ਸਰਕਾਰ ਇਨਾਂ ਸਾਰੀਆਂ ਲਾਹਣਤਾਂ ਨੂੰ ਠੱਲ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵੇਗੀ। ਮੁੱਖ ਮੰਤਰੀ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ‘ਤੇ ਜੋਰ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ‘ਨਸ਼ਿਆਂ ਦੀਆਂ ਸਰਿੰਜਾਂ’ ਨੂ...

ਜਰਨਲਿਸਟ ਯੂਨੀਅਨ ਦੀ ਤੀਸਰੀ ਸੂਬਾਈ ਕਾਨਫਰੰਸ ਵਿੱਚ ਹੋਈਆਂ ਗੰਭੀਰ ਵਿਚਾਰਾਂ। ਪੜ੍ਹੋ

Image
ਮੰਡੀ ਗੋਬਿੰਦਗੜ੍ਹ, 7 ਮਈ ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਤੀਸਰੀ ਸੂਬਾਈ ਕਾਨਫਰੰਸ ਅੱਜ 7 ਮਈ ਨੂੰ ਪੰਜਾਬ ਦੇ  ਮੰਡੀ ਗੋਬਿੰਦਗੜ੍ਹ ਸ਼ਹਿਰ ਸਥਿਤ ਦੇਸ਼ ਭਗਤ ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿੱਚ ਕਰਵਾਈ ਗਈ। ਕਾਨਫਰੰਸ ਵਿੱਚ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਅਹੁਦੇਦਾਰ ਵੀ ਸ਼ਾਮਿਲ ਹੋਏ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪੱਤਰਕਾਰਾਂ ਨੇ  ਭਾਗ ਲਿਆ। ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦਕਿ ਐਮ.ਐਲ.ਏ. ਬਸੀ ਪਠਾਣਾ, ਯੂਨੀਵਰਸਿਟੀ ਦੇ ਚਾਂਸਲਰ ਜੋਰਾ ਸਿੰਘ ਆਦਿ ਸਮੇਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ, ਏ.ਡੀ.ਸੀ., ਐਸ.ਡੀ.ਐਮ. ਆਦਿ ਅਧਿਕਾਰੀ ਵੀ ਸ਼ਾਮਿਲ ਹੋਏ। ਸੂਬਾ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਪ੍ਰੀਤਮ ਸਿੰਘ ਰੁਪਾਲ, ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ, ਕਨਵੀਨਰ ਭੂਸ਼ਨ ਸੂਦ ਦੀ ਅਗਵਾਈ ਹੇਠ ਹੋਈ ਇਸ ਕਾਨਫਰੰਸ ਵਿੱਚ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਅਸਿਸਟੈਂਟ ਅੈਡੀਟਰ ਜਗਤਾਰ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਤਰਲੋਚਨ ਸਿੰਘ, ਜੈ ਸਿੰਘ ਛਿੱਬਰ, ਰਾਜਨ ਮਾਨ, ਪਾਲ ਸਿੰਘ ਨੌਲੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਪੱਤਰਕਾਰੀ ਖੇਤਰ ਨੂੰ ਮੌਜੂਦਾ ਸਮੇਂ ਵਿੱਚ ਲੱਗ ਰਹੀ ਢਾਹ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਪੱਤਰਕਾਰ ਭਾਈਚਾਰੇ ਨੂੰ ਪੂਰੀ ਦ੍ਰਿੜਤਾ ਨਾਲ ਹੱਕ ਸੱਚ ਦੀ ਅਤੇ ਲੋਕ ਅਵਾਜ ਬੁਲੰਦ ਕਰਨ ਲਈ ਕਿਹਾ। ਜਗਤਾਰ...

शुगर मरीज़ों के लिए वरदान ऑर्गेनिक अंडा

Image
भारत ही नहीं विदेशों में भी शुगर मरीज़ों को मिलेगा लाभ : डॉ. कंसल  करनाल, 7 मई, 2022 पंजाब कृषि विश्वविद्यालय के पूर्व प्रोफेसर एनिमल साइंस पोल्ट्री डॉ. एम् एल कंसल जो सेवामुक्त होने के पश्चात करनाल में पोल्ट्री फार्म चला रहे हैं. हाल ही में गुरु अंगद देव  विश्वविद्यालय लुधिआणा प्रांगण में एलुमनी मीट के दौरान उप कुलपति डॉ. इंद्रजीत सिंह ने एक समारोह में डॉ  कंसल  द्वारा रिसर्च करके विकसित किये गए ऑर्गेनिक अंडा डायाबीट का विमोचन किया.  इस अवसर पर विभिन्न गण्य मान्य व्यक्ति  उपस्थित थे. इस अवसर पर डॉ  कंसल  ने बताया कि उन्होंने ऑर्गेनिक अंडा विकसित करने पूर्व उनकी अपनी शुगर लेवल 135 था जो कि ऑर्गेनिक अंडा खाने के पश्चात 84 के आसपास आ गया और उन्होंने शुगर के लिए दवाओं का सेवन भी बहुत काम कर दिया. उन्होंने बताया कि ऑर्गेनिक अंडा विकसित करने के लिए उन्होंने पोल्ट्री फार्म में मुर्गियों फीड में पनीर डोडी, विजयसार, मेथी, जैसी वस्तुओं को शामिल कल मुर्गियों को दी जाने वाली फीड को पूरी तरह से आर्गेनिक कर दिया. इस अवसर ...

ਪੰਜਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਘੋਸ਼ਿਤ। ਪਡ਼੍ਹੋ ਨਤੀਜਾ

Image
 ਪੰਜਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਘੋਸ਼ਿਤ। ਪਡ਼੍ਹੋ ਨਤੀਜਾ 

ਨੌਕਰੀਆਂ ਦੀ ਝਡ਼ੀ ਲਗਾਵੇਗੀ ਪੰਜਾਬ ਸਰਕਾਰ, ਦੇਖੋ ਕਿੰਨੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ

Image
ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ ਚੰਡੀਗਡ਼੍ਹ, 2 ਮਈ ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਝਡ਼ੀ ਲਗਾ ਦਿੱਤੀ ਹੈ। ਅੱਜ ਮੰਤਰੀ ਮੰਡਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਮੰਤਰੀ ਮੰਡਲ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇ...

ਪੰਜਾਬ ਰੋਡਵੇਜ਼ ਪਨਬੱਸ ਤੇ ਪੀ.ਆਰ.ਟੀ.ਸੀ. ਵੱਲੋਂ ਹਡ਼ਤਾਲ ਦਾ ਐਲਾਨ। ਪਡ਼੍ਹੋ ਪੂਰੀ ਖ਼ਬਰ...

Image
8, 9, 10  ਜੂਨ ਨੂੰ ਹਡ਼ਤਾਲ ਕਰਕੇ ਪਨਬੱਸ ਅਤੇ ਪੀ.ਆਰ.ਟੀ.ਸੀ. ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਫਿਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਚੰਡੀਗਡ਼੍ਹ, 2 ਮਈ ਪੰਜਾਬ ਰੋਡਵੇਜ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸਰਕਾਰ ਖਿਲਾਫ਼ ਸੂਬਾ ਪੱਧਰੀ ਹਡ਼ਤਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।  ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਵਿੱਕੀ ਅਤੇ ਬਲਜੀਤ ਸਿੰਘ, ਜੁਆਇੰਟ ਸਕੱਤਰ ਜਗਤਾਰ ਸਿੰਘ, ਜਲੌਰ ਸਿੰਘ ਅਤੇ ਗੁਰਪ੍ਰੀਤ ਪੰਨੂੰ ਨੇ ਦੱਸਿਆ ਕਿ ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮ ਆਪਣੀਆਂ ਮੰਗਾਂ ਲਈ ਕਾਫ਼ੀ ਲੰਬੇ ਸਮੇ ਤੋ ਸੰਘਰਸ਼ ਕਰਦੇ ਆ ਰਹੇ ਹਨ ਅਤੇ ਨਵੀਂ ਬਣੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਨਾਲ ਵੀ ਦੋ ਮੀਟਿੰਗਾਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਵੀ ਮੰਤਰੀ ਵੱਲੋਂ ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਜਿਸ ਤੋਂ ਲੱਗਦਾ ਹੈ ਕਿ ਨਵੀ ਬਣੀ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਰਸਤੇ ’ਤੇ ਚਲਦੀ ਹੋਈ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪਾਸੇ ਤੁਰ ਪਈ ਹੈ ਜਿਸ ਕਾਰਨ ਜਥੇਬੰਦੀ ਨੂੰ ਮਜ਼ਬੂਰ ਹੋ ਕੇ ਹਡ਼ਤਾਲ ਦਾ ਐਲਾਨ ਕਰਨ...

ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਵਧਾਉਣ ਦੇ ਸਰਕਾਰੀ ਹੁਕਮ ਵਾਪਿਸ ਲੈਣ ਦੀ ਮੰਗ

Image
- ਆਨਲਾਈਨ ਸਿੱਖਿਆ ਕਲਾਸਰੂਮ ਸਿੱਖਿਆ ਦਾ ਬਦਲ ਨਹੀਂ : ਦਿਗਵਿਜੇ ਚੰਡੀਗਡ਼੍ਹ, 2 ਮਈ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸੂਬਾ ਸਰਕਾਰ ਵੱਲੋਂ ਗਰਮੀ ਦੀਆਂ ਛੁੱਟੀਆਂ ਵਧਾਉਣ ਦਾ ਵਿਰੋਧ ਕੀਤਾ ਹੈ। ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਮੀਤ ਪ੍ਰਧਾਨ ਕਰਨੈਲ ਸਿੰਘ ਚਿੱਟੀ ਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨ ਦੇ ਵਾਅਦੇ ਕਰਨ ਵਾਲੀ ਮਾਨ ਸਰਕਾਰ ਸਕੂਲਾਂ ਵਿੱਚ ਛੁੱਟੀਆਂ ਵਧਾ ਰਹੀ ਹੈ ਜਿਸ ਨਾਲ ਵਿਦਿਆਰਥੀਆਂ ਦੀ ਪਡ਼੍ਹਾਈ ਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਲਾਕਡਾਊਨ ਕਾਰਨ ਲੰਬਾ ਸਮਾਂ ਬੰਦ ਰਹੇ ਸਕੂਲਾਂ ਕਾਰਨ ਬੱਚਿਆਂ ਦੀ ਪਡ਼੍ਹਾਈ ਦਾ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ। ਗਰਮੀ ਦੀਆਂ ਛੁੱਟੀਆਂ 1 ਜੂਨ ਤੋਂ ਕਰਨ ਦੀ ਬਜਾਇ 15 ਮਈ ਤੋਂ ਕਰਕੇ ਵਿਦਿਆਰਥੀਆਂ ਦਾ ਕਲਾਸ ਰੂਮ ਸਮਾਂ ਘਟਾ ਕੇ ਪਡ਼੍ਹਾਈ ਦਾ ਵੱਡਾ ਨੁਕਸਾਨ ਹੋਵੇਗਾ। ਭਾਵੇਂ ਆਨਲਾਈਨ ਕਲਾਸਾਂ ਦਾ ਫੁਰਮਾਨ ਜਾਰੀ ਕੀਤਾ ਹੈ ਪਰ ਆਨਲਾਈਨ ਕਲਾਸਾਂ ਕਲਾਸ-ਰੂਮ ਸਿੱਖਿਆ ਦਾ ਬਦਲ ਨਹੀਂ ਹਨ ਅਤੇ ਨਾ ਹੀ ਪੰਜਾਬ ਵਿੱਚ ਇਹ ਸੰਭਵ ਹਨ। ਗਰੀਬ ਪਰਿਵਾਰਾਂ ਦੇ ਬੱਚੇ ਨਾ ਤਾਂ ਮਹਿੰਗੇ ਐਂਡਰਾਇਡ ਫੋਨ ਸੈੱਟ ਖਰੀਦ ਸਕਦੇ ਹਨ ਅਤੇ ਨਾ ਹੀ ਇੰਟਰਨੈੱਟ ਸੇਵਾਵਾਂ ਲੈਣ ਦੀ ਆਰਥਿਕ ਪਹੁੰਚ ਰੱਖਦੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਨਾਲ ਜੂਝ ਰਹੇ ਸੂਬੇ ਵੱਲ ਕੋਈ ਧਿਆਨ ਨਹੀਂ ਸਗੋਂ ਸਕ...