ਮੋਹਾਲੀ, 23 ਮਾਰਚ : ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਵਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਮਾਣਯੋਗ ਜਿਲ੍ਹਾ ਸੈਸ਼ਨ ਜੱਜ ਆਰ.ਐਸ ਰਾਇ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਨ੍ਹਾਂ ਨੇ ਖੂਨ ਦਾਨ ਕਰਨ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਮੌਕੇ ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਤਸਵੀਰ ਜ਼ਿਲ੍ਹਾ ਪ੍ਰਧਾਨ ਸਨੇਹਪ੍ਰੀਤ ਸਿੰਘ ਵੱਲੋਂ ਬਾਰ ਰੂਮ ਵਿੱਚ ਪੱਕੇ ਤੌਰ ਤੇ ਲਗਾਈ ਗਈ। ਖੂਨ ਦਾਨ ਕੈਂਪ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਖ਼ੂਨ ਦਾਨ ਕੀਤਾ ਗਿਆ ।ਇਸ ਮੌਕੇ ਸਾਰੇ ਵਕੀਲ ਸਹਿਬਾਨਾਂ ਵੱਲੋਂ ਭਗਤ ਸਿੰਘ ਹੋਰਾਂ ਦੀ ਸੋਚ ਤੇ ਚੱਲਣ ਦਾ ਪ੍ਰਣ ਕੀਤਾ ਅਤੇ ਸ਼ਹੀਦਾਂ ਨੂੰ ਸ਼ਧਾਂਜਲੀਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਦੀ ਸੋਚ ਨੂੰ ਅਪਣੀ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਜ਼ੁਲਮ ਦੇ ਖਿਲਾਫ ਅਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਨੇਹਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ । ਇਸ ਮੋਕੇ ਹੋਰਨਾਂ ਤੋਂ ਇਲਾਵਾ ਨਰਪਿੰਦਰ ਸਿੰਘ ਰੰਗੀ, ਅਕਸ਼ ਚੇਤਨ ਸਕੱਤਰ, ਤਰੰਜੋਤ ਕੌਰ ਸਹਾਇਕ ਸਕੱਤਰ, ਜਤਿੰਦਰ ਜੋਸ਼ੀ,ਸੰਜੀਵ ਮੈਣੀ, ਮਨਪ੍ਰੀਤ ਸਿੰ...