ਡੇਂਗੂ ਤੋਂ ਸ਼ਹਿਰ ਦੇ ਲੋਕਾਂ ਨੂੰ ਬਚਾਉਣ ਲਈ ਨਗਰ ਨਿਗਮ ਨੇ ਆਰੰਭ ਕਰਵਾਈ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਚਾਰਾਂ ਜ਼ੋਨਾਂ ਲਈ ਤੋਰੀਆਂ ਚਾਰ ਗੱਡੀਆਂ  



ਮੇਅਰ ਜੀਤੀ ਸਿੱਧੂ ਨੇ  ਮੁਹਾਲੀ ਦੇ ਵਸਨੀਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਕੀਤੀ ਬੇਨਤੀ  

ਮੋਹਾਲੀ, 22 ਅਪ੍ਰੈਲ 
ਮੁਹਾਲੀ ਨਗਰ ਨਿਗਮ ਨੇ ਮੁਹਾਲੀ ਵਾਸੀਆਂ ਨੂੰ ਡੇਂਗੂ ਤੋਂ ਬਚਾਉਣ ਲਈ  ਮੱਛਰ ਮਾਰ ਦਵਾਈ ਵੀ ਫੌਗਿੰਗ ਆਰੰਭ ਕਰਵਾ ਦਿੱਤੀ ਹੈ। ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਦੇ ਵੱਖ ਵੱਖ ਚਾਰ ਜ਼ੋਨਾਂ ਵਿਚ ਮੱਛਰ ਮਾਰ ਦਵਾਈ ਵਿਭਾਗ ਲਈ ਅੱਜ  ਗੱਡੀਆਂ ਰਵਾਨਾ ਕੀਤੀਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮੈਡੀਕਲ ਹੈਲਥ ਅਫਸਰ ਡਾ ਤਮੰਨਾ, ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।



ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਖੁਦ ਵੱਖ ਵੱਖ ਚਾਰ ਜ਼ੋਨਾਂ ਵਿੱਚ ਚਲਦੀ ਫੌਗਿੰਗ  ਜੇ ਸੁਪਰਵਿਜ਼ਨ ਖ॥ਕਰਨ  ਅਸੀਂ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਫੌਗਿੰਗ ਹਰੇਕ ਖੇਤਰ ਵਿੱਚ ਠੀਕ ਢੰਗ ਨਾਲ  ਹੋਵੇ ਤਾਂ ਜੋ ਬੜੀ ਤੇਜ਼ੀ ਨਾਲ ਵਧਦੇ ਜਾ ਰਹੇ ਮੱਛਰਾਂ ਉੱਤੇ ਕਾਬੂ ਪਾਇਆ ਜਾ ਸਕੇ  ਅਤੇ ਡੇਂਗੂ ਦੀ ਖ਼ਤਰਨਾਕ ਅਤੇ ਜਾਨਲੇਵਾ  ਬੀਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। 


ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੋਹਾਲੀ ਦੇ ਵਸਨੀਕਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ। ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੇ ਪਿਛਲੇ ਪਾਸੇ ਦੀ ਜਾਂਚ ਪੜਤਾਲ ਕਰਦੇ ਰਹਿਣ ਤੇ ਨਾਲ ਹੀ ਜੇ ਪੰਛੀਆਂ ਅਤੇ ਪਸ਼ੂਆਂ ਲਈ ਪਾਣੀ ਭਰ ਕੇ ਰੱਖਦੇ ਹਨ ਤਾਂ ਉਸ ਨੂੰ ਰੋਜ਼ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਕ ਜਾਨਲੇਵਾ ਬੀਮਾਰੀ ਹੈ ਜੋ ਮੱਛਰ ਨਾਲ ਪੈਦਾ ਹੁੰਦੀ ਹੈ ਅਤੇ ਇਹ ਮੱਛਰ ਸਾਫ਼ ਪਾਣੀ ਵਿੱਚ ਬਰੀਡ ਕਰਦਾ ਹੈ  ਇਸ ਲਈ ਇਸ ਨੂੰ ਰੋਕਣ ਵਾਸਤੇ ਮੁਹਾਲੀ ਦੇ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੀ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਵੱਖ ਵੱਖ ਟੀਮਾਂ ਲੋਕਾਂ ਦੇ ਘਰਾਂ ਵਿਚ ਜਾਂਚ ਵਾਸਤੇ ਵੀ ਲਗਾਈਆਂ  ਗਈਆਂ ਹਨ ਅਤੇ ਜੇਕਰ ਕਿਸੇ ਦੇ ਘਰ ਮੱਛਰਾਂ ਦੀ ਬਰੀਡਿੰਗ ਹੁੰਦੀ ਪਾਈ ਜਾਂਦੀ ਹੈ  ਤਾਂ ਉਸ ਦਾ ਚਲਾਨ ਵੀ ਕੱਟਿਆ ਜਾਵੇਗਾ।

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ