ਹੁਣ ਨਹੀਂ ਹੋਣਗੇ ਟੈਂਕੀਆਂ, ਟਾਵਰਾਂ ਅਤੇ ਇਮਾਰਤਾਂ ਉਤੇ ਚਡ਼੍ਹ ਕੇ ਧਰਨੇ ਰੈਲੀਆਂ। ਪਡ਼੍ਹੋ ਪੂਰੀ ਖ਼ਬਰ
ਮੋਹਾਲੀ, 21 ਅਪ੍ਰੈਲ, 2022
ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ ਵੱਲੋਂ ਸਰਕਾਰੀ/ਨਿੱਜੀ ਇਮਾਰਤਾਂ ’ਤੇ ਚਡ਼੍ਹ ਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ’ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ।
ਸ਼੍ਰੀ ਅਮਿਤ ਤਲਵਾਡ਼ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚਡ਼੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸਡ਼ਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਜੂਨ 2022 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਤੱਕ ਲਾਗੂ ਰਹਿਣਗੇ।
ਇਥੇ ਇਹ ਵਰਨਣਯੋਗ ਹੈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੌਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚਡ਼੍ਹਕੇ ਅਤੇ ਸਡ਼ਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Kache teachers regular kardo,,
ReplyDeleteThis comment has been removed by the author.
ReplyDelete1186 rural health pharmacy officer 16 saala Tu contract te job kr rhe ne.. Regular kr deo g
ReplyDelete