ਰਿਸ਼ਵਤ ਲੈਂਦਾ ਪਟਵਾਰੀ ਫਡ਼ਿਆ ਤੇ ਨਾਲੇ ਨੰਬਰਦਾਰ। ਦੇਖੋ ਕਿੱਥੇ ਤੇ ਕਿਹਡ਼ੇ

ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ, ਉਸਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ

 

ਚੰਡੀਗਡ਼੍ਹ, 26 ਅਪ੍ਰੈਲ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ, ਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇ, ਉਸਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜਿਲਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

        ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਵਿਚੋਲਿਆਂ ਰਾਹੀਂ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

          ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪਡ਼ਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਸਮੇਤ ਉਸਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ