‘ਆਪ’ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ। ਦੇਖੋ ਕਿੱਥੇ ਅਤੇ ਕਿੰਨੀ ਜ਼ਮੀਨ ਤੋਂ

ਸੂਬੇ ਵਿਚ ਸਾਰੀਆਂ ਪੰਚਾਇਤੀ ਜਮੀਨਾਂ ’ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼


ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲ੍ਹੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕੀਤੀ ਜਾਵੇਗੀ


ਚਕੌਤੇ ’ਤੇ ਚਡ਼੍ਹਨ ਵਾਲੀਆਂ ਜਿਹਡ਼ੀਆਂ ਪੰਚਾਇਤੀ ਜ਼ਮੀਨਾਂ ਦੇ ਰੇਟ ਘਟੇ ਹਨ, ਉਨ੍ਹਾਂ ਦੀ ਜਾਂਚ ਦੇ ਹੁਕਮ


ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਪੇਂਡੂ ਵਿਕਾਸ ਮੰਤਰੀ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼


ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇਡ਼ਾ ਕਰਨ ਦੀਆਂ ਹਦਾਇਤਾਂ


ਚੰਡੀਗਡ਼੍ਹ, 25 ਅਪ੍ਰੈਲ

ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।




ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ। ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪਡ਼ਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕਡ਼ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਖੁੱਲ੍ਹੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਜਿਹਡ਼ੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਟਿਊਬਵੈੱਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਆਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਵੈੱਲ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇਡ਼ਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ। ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਲਾ ਵੀ ਇਸ ਮੀਟਿੰਗ ਵਿਚ ਕੀਤਾ ਗਿਆ।

ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਵਿੱਤੀ ਕਮਿਸ਼ਨਰ ਵਿਕਾਸ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਟੀ.ਪੀ.ਐਸ ਫੂਲਕਾ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀ, ਸਾਰੇ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਵੀ ਮੌਜੂਦ ਸਨ।  

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ