ਮੀਟ, ਅੰਡੇ ਦੀਆਂ ਦੁਕਾਨਾਂ, ਰੇਹਡ਼ੀਆਂ ਅਤੇ ਬੁੱਚਡ਼ਖਾਨੇ ਬੰਦ ਕਰਨ ਦੇ ਹੁਕਮ। ਪਡ਼੍ਹੋ, ਕਿਉਂ?

ਐਸ.ਏ.ਐਸ ਨਗਰ, 13 ਅਪ੍ਰੈਲ:


 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਮੀਟ, ਅੰਡੇ ਦੀਆਂ ਦੁਕਾਨਾਂ , ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
 
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨ ਨਾਲ ਜੈਨ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਏ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ  14 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ