ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ


ਚੰਡੀਗਡ਼੍ਹ, 12 ਅਪ੍ਰੈਲ 

ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ) ਐਸ.ਏ.ਐਸ. ਨਗਰ ਦੇ ਸੈਕਸ਼ਨ ਅਫਸਰ ਦਵਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸੈਕਸ਼ਨ ਅਫਸਰ (ਐਸ.ਓ.) ਦਵਿੰਦਰ ਨੂੰ ਨਿਰਮਲ ਸਿੰਘ ਵਾਸੀ ਫੇਜ 11, ਐਸ.ਏ.ਐਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। 




ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਗਾਇਆ ਸੀ ਕਿ ਉਪਰੋਕਤ ਐਸ.ਓ. ਉਸਨੂੰ ਫੇਜ 11 ਵਿੱਚ ਅਲਾਟ ਕੀਤਾ ਹੋਇਆ ਬੂਥ ਰੱਦ ਨਾ ਕਰਨ ਲਈ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਵੀ ਉਕਤ ਮੁਲਜ਼ਮ ਨੂੰ ਰਿਸ਼ਵਤ ਵਜੋਂ 50 ਹਜ਼ਾਰ ਰੁਪਏ ਦੇ ਚੁੱਕਾ ਹੈ ਪਰ ਉਹ ਉਸ ਤੋਂ ਡਰਾ ਧਮਕਾ ਕੇ ਇੱਕ ਲੱਖ ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪਡ਼ਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਉਡਣ ਦਸਤੇ ਦੀ ਟੀਮ ਨੇ ਅਜੇ ਕੁਮਾਰ ਡੀ.ਐਸ.ਪੀ./ਉਡਣ ਦਸਤੇ ਦੀ ਅਗਵਾਈ ਹੇਠ ਪੁੱਡਾ ਭਵਨ ਐਸ.ਏ.ਐਸ. ਨਗਰ ਵਿਖੇ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸਵਤ ਲੈਂਦਿਆਂ ਦਵਿੰਦਰ ਨੂੰ ਰੰਗੇ ਹੱਥੀਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਬੂ ਕਰ ਲਿਆ। 

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਓ. ਦੇ ਖਿਲਾਫ ਐਫ.ਆਈ.ਆਰ ਨੰਬਰ, 2 ਮਿਤੀ 12/04/2022, ਤਹਿਤ  ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Comments

  1. Sharam kro rishwatkhoro. Apna zameer jagao n be good person. Ki lai jana tusdi iss dunya vichon. 2 rotian izxat dian bahut ha, old age vich taan iko reh jandi ha.

    2. Bravo Vigilance Team. Greetings to complainant foe showing courage to bring the black sheeps to book.

    All citizens pl follow suit n discourage paying rishwat at any cost. God will help n fulfil ur tasks. Ask HIM, free of cost. Best wishes

    ReplyDelete

Post a Comment

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ