CBSE ਪ੍ਰੀਖਿਆ ਦੇਖੋ ਕਦੋਂ ਹੋਵੇਗੀ ਸ਼ੁਰੂ
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਟਰਮ 2 ਦੀ ਪ੍ਰੀਖਿਆ-2022 26 ਅਪ੍ਰੈਲ, 2022 ਤੋਂ ਸ਼ੁਰੂ ਹੋਣ ਵਾਲੀ ਹੈ। 10ਵੀਂ ਅਤੇ 12ਵੀਂ ਜਮਾਤ ਦੇ ਲਗਭਗ 34 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਇਸ ਤੋਂ ਪਹਿਲਾਂ ਬੋਰਡ ਨੇ ਉਨ੍ਹਾਂ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਭੇਜੇ ਹਨ ਜੋ ਪ੍ਰੀਖਿਆ ਕੇਂਦਰਾਂ ਵਜੋਂ ਸਥਾਪਿਤ ਕੀਤੇ ਜਾਣਗੇ।
ਸੀ.ਬੀ.ਐਸ.ਈ. ਵੱਲੋਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ-2022 ਦੇ ਲਈ ਰੋਲ ਨੰਬਰ ਅਤੇ ਟਰਮ 2 ਲਈ ਐਡਮਿਟ ਕਾਰਡ ਇਸ ਹਫ਼ਤੇ ਜਾਰੀ ਕੀਤੇ ਜਾਣਗੇ। ਇੱਕ ਅਧਿਕਾਰੀ ਨੇ ਸਕੂਲਾਂ ਨੂੰ ਸੂਚਿਤ ਕੀਤਾ ਹੈ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਵੰਡਣ ਨੂੰ ਯਕੀਨੀ ਬਣਾਉਣ ਲਈ ਟਰਮ-2 ਦੇ ਐਡਮਿਟ ਕਾਰਡ ਇਸ ਹਫਤੇ ਸਕੂਲਾਂ ਨੂੰ ਭੇਜ ਦਿੱਤੇ ਜਾਣਗੇ।
ਪ੍ਰਾਈਵੇਟ ਉਮੀਦਵਾਰਾਂ ਲਈ ਐਡਮਿਟ ਕਾਰਡ ਵੈੱਬਸਾਈਟ cbse.gov.in 'ਤੇ ਅਪਲੋਡ ਕੀਤੇ ਜਾਣਗੇ।
Comments
Post a Comment