ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ


ਚੰਡੀਗਡ਼੍ਹ, 1 ਮਈ

ਚੰਡੀਗਡ਼੍ਹ ਸ਼ਹਿਰ ਵਿੱਚ ਪੰਜਾਬੀ ਮਾਂ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਨਿਕ ਭਾਸ਼ਾ ਦਾ ਦਰਜਾ ਦਿਵਾਉਣ ਲਈ ਯਤਨਸ਼ੀਲ ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 22 ਸਥਿਤ ਗੁਰਦੁਆਰਾ ਸਾਹਿਬ ਵਿਖੇ ਅਗਲੇ ਸੰਘਰਸ਼ ਬਾਰੇ ਮੀਟਿੰਗ ਕੀਤੀ ਗਈ।


ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗਡ਼੍ਹ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰ ਵੀ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ 31 ਮਾਰਚ ਨੂੰ ਸੈਕਟਰ 20 ਵਿਖੇ ਕੀਤੀ ਗਈ ਰੋਸ ਰੈਲੀ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਅਗਲੇ ਸੰਘਰਸ਼ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਗਲ ਘੋਟ ਕੇ ਮਾਰਿਆ ਜਾ ਰਿਹਾ ਹੈ ਜਿਸ ਨੂੰ ਬਚਾਉਣ ਲਈ ਸਾਨੂੰ ਚੰਡੀਗਡ਼੍ਹ ਦੇ ਪੰਜਾਬੀ ਬੋਲਦੇ ਸਾਰੇ ਲੋਕਾਂ ਨੂੰ ਲਾਮਬੰਦ ਕਰਨ ਦੀ ਲੋਡ਼ ਹੈ। ਬੁਲਾਰਿਆਂ ਨੇ ਆਪੋ ਆਪਣੇ ਸੁਝਾਅ ਪੇਸ਼ ਕੀਤੇ ਅਤੇ ਕਿਹਾ ਕਿ ਭਾਵੇਂ ਯੂ.ਟੀ. ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਪੰਜਾਬੀ ਬੋਲੀ ਲਾਗੂ ਕਰਨ ਲਈ ਟੱਸ ਤੋਂ ਮੱਸ ਨਹੀਂ ਹੋ ਰਿਹਾ ਹੈ ਪ੍ਰੰਤੂ ਚੰਡੀਗਡ਼੍ਹ ਪੰਜਾਬੀ ਮੰਚ ਆਪਣੇ ਸਹਿਜਮਈ ਢੰਗ ਨਾਲ ਸੰਘਰਸ਼ ਲਗਾਤਾਰ ਰੱਖੇਗਾ। ਉਨ੍ਹਾਂ ਐਲਾਨ ਕੀਤਾ ਕਿ 30 ਜੂਨ ਨੂੰ ਸੈਕਟਰ 17 ਸਥਿਤ ਪਲਾਜ਼ਾ ਵਿਖੇ ਪੁਲ਼ ਦੇ ਹੇਠਾਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਧਰਨੇ ਵਿੱਚ ਚੰਡੀਗਡ਼੍ਹ ਸ਼ਹਿਰ ਅਤੇ ਇਸ ਦੇ ਪਿੰਡਾਂ ਦੇ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੁਖਮਨੀ ਸਾਹਿਬ ਸੇਵਾ ਸੋਸਾਇਟੀਆਂ ਨਾਲ ਵੀ ਸੰਪਰਕ ਬਣਾਏ ਜਾਣਗੇ।

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ